ਮੁੱਖ ਪੰਨਾ

ਮੌੜ ਧਮਾਕੇ ਦੀ ਸੂਈ ਡੇਰਾ ਸਿਰਸਾ ਵੱਲ ਘੁੰਮੀ

ਬੇਅਦਬੀ ਕਾਂਡ ਦੀ ਜਾਂਚ ਵੀ ਡੇਰੇ ਵੱਲ ਜਾਣ ਦੇ ਚਰਚੇ
ਚੰਡੀਗੜ੍ਹ (ਗੁਰਵਿੰਦਰ ਸਿੰਘ ਵਿਰਕ): ਮੌੜ ਬੰਬ ਧਮਾਕੇ ਦੀ ਪੈੜ ਡੇਰਾ ਸਿਰਸਾ ਪੁੱਜ ਗਈ ਹੈ। ਇਸ ਬੰਬ ਧਮਾਕੇ ਲਈ ਵਰਤੀ ਗਈ ਕਾਰ ਨੂੰ ਡੇਰਾ ਸਿਰਸਾ ਦੀ ਵੀæਆਈæਪੀæ ਵਰਕਸ਼ਾਪ ਵਿਚ ਰੰਗ ਹੋਇਆ ਸੀ। ਪੰਜਾਬ ਪੁਲਿਸ ਨੇ ਹਰਿਆਣਾ ਵਿਚੋਂ ਚਾਰ ਵਿਅਕਤੀ ਹਿਰਾਸਤ ਵਿਚ ਲਏ ਹਨ, ਜਿਨ੍ਹਾਂ ਵਿਚੋਂ ਦੋ ਡੇਰਾ ਸਿਰਸਾ ਦੀ ਵਰਕਸ਼ਾਪ ਦੇ ਪੇਂਟਰ ਤੇ ਡੈਂਟਰ ਹਨ। Continue reading

ਕੈਪਟਨ ਨੂੰ ਹੁਣ ਟਰੂਡੋ ਦੀ ਬੇਸਬਰੀ ਨਾਲ ਉਡੀਕ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ 21 ਫਰਵਰੀ ਨੂੰ ਅੰਮ੍ਰਿਤਸਰ ਮੌਕੇ ਉਨ੍ਹਾਂ ਨੂੰ ਜੀ ਆਇਆਂ ਆਖਣ ਲਈ ਰਾਜ਼ੀ ਹੋ ਗਏ ਹਨ। ਦੋਵਾਂ ਧਿਰਾਂ ਨੇ ਮੌਕੇ ਤੇ ਹਾਲਾਤ ਮੁਤਾਬਕ ਫੈਸਲਾ ਲੈਣ ਵਿਚ ਹੀ ਭਲਾਈ ਸਮਝੀ ਹੈ। ਕੈਪਟਨ ਦਾ ਦਾਅਵਾ ਹੈ ਕਿ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਵੱਲੋਂ ਖਾਲਿਸਤਾਨ ਦੇ ਹੱਕ ਵਿਚ ਖੜ੍ਹਨ ਤੋਂ ਕੋਰੀ ਨਾਂਹ ਪਿੱਛੋਂ ਹੀ ਪੰਜਾਬ ਸਰਕਾਰ ਟਰੂਡੋ ਦੇ ਸਵਾਗਤ ਲਈ ਅੱਗੇ ਆਈ ਹੈ। Continue reading

ਸਿਆਸੀ ਧਿਰਾਂ ਤੇ ਸਿੱਖ ਜਥੇਬੰਦੀਆਂ ਵੱਲੋਂ ਟਾਈਟਲਰ ਖਿਲਾਫ ਲਾਮਬੰਦੀ

ਨਵੀਂ ਦਿੱਲੀ: ਦਿੱਲੀ ਸਿੱਖ ਕਤਲੇਆਮ ਵੇਲੇ 100 ਸਿੱਖਾਂ ਨੂੰ ਮਾਰਨ ਦੇ ਦਾਅਵੇ ਵਾਲੀ ਵੀਡੀਓ ਸਾਹਮਣੇ ਆਉਣ ਪਿੱਛੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਘੇਰਨ ਲਈ ਸਿੱਖ ਜਥੇਬੰਦੀਆਂ ਵੱਲੋਂ ਜ਼ੋਰ ਸ਼ੋਰ ਨਾਲ ਲਾਮਬੰਦੀ ਸ਼ੁਰੂ ਕੀਤੀ ਹੋਈ ਹੈ। ਕਬੂਲਨਾਮੇ ਵਾਲੀ ਵੀਡੀਓ ਦੇ ਆਧਾਰ ਉਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਤੇ ਅਕਾਲੀ ਦਲ ਦੇ ਆਗੂਆਂ ਦੇ ਵਫਦ ਨੇ ਸੀ.ਬੀ.ਆਈ. ਡਾਇਰੈਕਟਰ ਆਲੋਕ ਵਰਮਾ ਨਾਲ ਮੁਲਾਕਾਤ ਕਰ ਕੇ ਟਾਈਟਲਰ ਨੂੰ ਬਿਨਾਂ ਦੇਰੀ ਗ੍ਰਿਫਤਾਰ ਕਰਨ ਤੇ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਹੈ। Continue reading

ਸੁਪਰੀਮ ਕੋਰਟ ਨੇ ਬਾਬਰੀ ਕੇਸ ਨੂੰ ਦੱਸਿਆ ਜ਼ਮੀਨੀ ਵਿਵਾਦ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਧਾਰਮਿਕ ਬਹਿਸ ਵਿਚ ਪੈਣ ਤੋਂ ਇਨਕਾਰ ਕਰਦਿਆਂ ਸਪੱਸ਼ਟ ਕਰ ਦਿੱਤਾ ਕਿ ਸਿਆਸਤ ਪੱਖੋਂ ਸੰਵੇਦਨਸ਼ੀਲ ਰਾਮ ਜਨਮ ਭੂਮੀ-ਬਾਬਰੀ ਮਸਜਿਦ ਕੇਸ ਨਿਰਾ Ḕਜ਼ਮੀਨੀ ਵਿਵਾਦ’ ਹੈ ਅਤੇ ਇਸ ਦਾ ਨਿਬੇੜਾ ਆਮ ਕੇਸਾਂ ਵਾਂਗ ਕੀਤਾ ਜਾਵੇਗਾ। ਜਦੋਂ ਇਕ ਵਕੀਲ ਨੇ ਮਾਮਲੇ ਵਿਚ ਦਖਲ ਦਿੰਦਿਆਂ ਕਿਹਾ ਕਿ ਇਸ ਕੇਸ ਵਿਚ 100 ਕਰੋੜ ਹਿੰਦੂਆਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਤਾਂ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਹੇਠਲੇ ਤਿੰਨ ਜੱਜਾਂ ਦੇ ਬੈਂਚ ਨੇ ਆਖਿਆ ਕਿ ਉਹ ਇਸ ਮਾਮਲੇ ਨੂੰ ਸਿਰਫ ਜ਼ਮੀਨੀ ਵਿਵਾਦ ਵਜੋਂ ਹੀ ਲੈ ਰਹੇ ਹਨ। Continue reading

ਵਾਦੀ ਵਿਚ ਫੌਜੀ ਕੈਂਪਾਂ ‘ਤੇ ਅਤਿਵਾਦੀ ਹਮਲੇ

ਸ੍ਰੀਨਗਰ: ਜੰਮੂ ਕਸ਼ਮੀਰ ਵਿਚ ਇਕ ਹਫਤੇ ਦੌਰਾਨ ਫੌਜੀ ਕੈਂਪਾਂ ‘ਤੇ ਤਿੰਨ ਅਤਿਵਾਦੀ ਹਮਲਿਆਂ ਨੇ ਵਾਦੀ ਵਿਚ ਅਤਿਵਾਦ ਦੇ ਸਫਾਏ ਦੇ ਦਾਅਵੇ ਕਰਨ ਵਾਲੀ ਨਰੇਂਦਰ ਮੋਦੀ ਸਰਕਾਰ ਲਈ ਵੱਡੀ ਸਿਰਦਰਦੀ ਖੜ੍ਹੀ ਕਰ ਦਿੱਤੀ ਹੈ। ਸੁੰਜਵਾਂ ਇਲਾਕੇ ਵਿਚ ਫੌਜੀ ਕੈਂਪ ‘ਤੇ ਹਮਲੇ ਦੇ ਸਿਰਫ ਦੋ ਦਿਨ ਮਗਰੋਂ ਸ੍ਰੀਨਗਰ ਦੇ ਕਰਨ ਨਗਰ ਇਲਾਕੇ ਵਿਚ ਅਤਿਵਾਦੀਆਂ ਨੇ ਸੀ.ਆਰ.ਪੀ.ਐਫ਼ ਕੈਂਪ ਨੂੰ ਨਿਸ਼ਾਨਾ ਬਣਾ ਦਿੱਤਾ। Continue reading

ਡੰਗ ਸਾਰਨ ਵਾਲੀ ਰਣਨੀਤੀ ‘ਤੇ ਚੱਲਣ ਲੱਗੀ ਪੰਜਾਬ ਸਰਕਾਰ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਬੁਨਿਆਦੀ ਸਹੂਲਤਾਂ ਦੇਣ ਲਈ ਵੀ ਖਜ਼ਾਨੇ ਦੇ ਮੂੰਹ ਬੰਦ ਕੀਤੇ ਹੋਏ ਹਨ। ਵਿੱਤ ਵਿਭਾਗ ਦਾ ਵਹੀ ਖਾਤਾ ਬਿਆਨ ਕਰਦਾ ਹੈ ਕਿ ਸਰਕਾਰ ਕੇਂਦਰੀ ਸਕੀਮਾਂ ਲਈ ਪੈਸਾ ਜਾਰੀ ਕਰਨ ਤੋਂ ਕਿਨਾਰਾ ਕਰ ਚੁੱਕੀ ਹੈ ਤੇ ਰਾਜ ਸਰਕਾਰ ਦੇ ਹਿੱਸੇ ਦਾ ਪੈਸਾ ਅਦਾ ਨਹੀਂ ਕੀਤਾ ਜਾ ਰਿਹਾ। ਇਥੋਂ ਤੱਕ ਕਿ ਕਈ ਸਕੀਮਾਂ ਵਿਚ ਕੇਂਦਰ ਨੇ 100 ਫੀਸਦੀ ਗਰਾਂਟ ਦਿੱਤੀ ਸੀ ਤੇ ਉਹ ਪੈਸਾ ਵੀ ਜਾਰੀ ਨਹੀਂ ਕੀਤਾ ਗਿਆ। Continue reading

ਹੁਕਮਰਾਨਾਂ ਨੂੰ ਹਲੂਣ ਨਾ ਸਕਿਆ ਕਿਸਾਨਾਂ ਦਾ ਦਰਦ

ਚੰਡੀਗੜ੍ਹ: ਕਰਜ਼ੇ ਦੇ ਭਾਰ ਹੇਠ ਦੱਬੇ ਕਿਸਾਨ ਅਤੇ ਮਜ਼ਦੂਰ ਪਰਿਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਵੀ ਸਰਕਾਰਾਂ ਦੀ ਸੰਵੇਦਨਾ ਨੂੰ ਹਲੂਣਾ ਨਹੀਂ ਦੇ ਸਕੀਆਂ। ਖੇਤੀ ਸਕੀਮਾਂ ਵਿਚ 20 ਫੀਸਦੀ ਕਟੌਤੀ ਕਰਨ ਦੇ ਹੁਕਮ ਤੋਂ ਇਲਾਵਾ ਵਿੱਤੀ ਸਾਲ 2017-18 ਖਤਮ ਹੋਣ ਦੇ ਨੇੜੇ ਹੈ ਪਰ ਕੇਂਦਰੀ ਸਕੀਮਾਂ ਦਾ ਪੈਸਾ ਵੀ ਹੋਰਾਂ ਕੰਮਾਂ ਲਈ ਵਰਤ ਲਿਆ ਗਿਆ ਹੈ। Continue reading

ਕੇਂਦਰ ਤੇ ਪੰਜਾਬ ਦੀਆਂ ਸਾਂਝੀਆਂ ਸਕੀਮਾਂ ਦਾ ਨਹੀਂ ਕੋਈ ਵਾਲੀ-ਵਾਰਸ

ਚੰਡੀਗੜ੍ਹ: ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਕੇਂਦਰੀ ਸਕੀਮਾਂ ਤਹਿਤ ਆਪੋ-ਆਪਣੇ ਹਿੱਸੇ ਦੀਆਂ ਪੂਰੀਆਂ ਗਰਾਂਟਾਂ ਦੇਣ ਤੋਂ ਵੀ ਭੱਜ ਗਈਆਂ ਹਨ, ਜਿਸ ਕਾਰਨ ਇਨ੍ਹਾਂ ਸਕੀਮ ਅਧੀਨ ਕੰਮ ਕਰਦੇ ਸਟਾਫ ਦੀਆਂ ਵੀ ਵੱਡੀ ਗਿਣਤੀ ਵਿਚ ਅਸਾਮੀਆਂ ਖਾਲੀ ਹਨ ਅਤੇ ਸੈਂਕੜੇ ਮੁਲਾਜ਼ਮ ਤਨਖਾਹਾਂ ਤੋਂ ਵੀ ਵਾਂਝੇ ਹਨ। Continue reading

ਸੰਸਦ ਵਿਚ ਛਾ ਗਿਆ ਭਗਵੰਤ ਮਾਨ

ਚੰਡੀਗੜ੍ਹ: ਸੰਗਰੂਰ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਇਸ ਵਾਰ ਬਜਟ ਸੈਸ਼ਨ ਵਿਚ ਛਾਏ ਰਹੇ। ਮਾਨ ਨੇ ਮਹਿਜ਼ 18 ਮਿੰਟ ਮਿਲੇ ਸਮੇਂ ‘ਚ ਪੰਜਾਬ ਅਤੇ ਦੇਸ਼ ਨਾਲ ਜੁੜੇ ਤਕਰੀਬਨ ਦੋ ਦਰਜਨ ਮੁੱਦੇ ਉਠਾਉਣ ਦਾ ਰਿਕਾਰਡ ਬਣਾਇਆ। Continue reading

ਜੀ. ਐਸ਼ ਟੀ. ਨੇ ਕੱਚੇ ਲਾਹੀ ਪੰਜਾਬ ਸਰਕਾਰ ਦੀ ਗੱਡੀ

ਚੰਡੀਗੜ੍ਹ: ਪੰਜਾਬ ਸਰਕਾਰ ਨੂੰ ਜੀ.ਐਸ਼ਟੀ. ਤੋਂ ਵੱਡੀਆਂ ਉਮੀਦਾਂ ਸਨ ਪਰ ਇਹ ਪੈਸਾ ਸਮੇਂ ਸਿਰ ਨਹੀਂ ਮਿਲਿਆ, ਜਿਸ ਕਾਰਨ ਲਾਏ ਗਏ ਅੰਦਾਜ਼ੇ ਧਰੇ ਧਰਾਏ ਰਹਿ ਗਏ ਹਨ। ਪੰਜਾਬ ਸਰਕਾਰ ਦੀ ਖਸਤਾ ਵਿੱਤੀ ਹਾਲਤ ਕਾਰਨ ਵਿੱਤ ਵਿਭਾਗ ਨੇ ਵੱਖ-ਵੱਖ ਵਿਭਾਗਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਨਵੇਂ ਕੰਮ-ਕਾਜ ਲਈ ਅਗਲੇ ਵਿੱਤੀ ਵਰ੍ਹੇ ‘ਚ ਰਾਸ਼ੀ ਨਹੀਂ ਮਿਲੇਗੀ। ਇਸ ਲਈ ਬਜਟ ਤਜਵੀਜ਼ਾਂ ਸਮੇਂ ਨਵੇਂ ਪ੍ਰੋਜੈਕਟ ਨਾ ਲਿਆਂਦੇ ਜਾਣ। ਪੰਜਾਬ ਸਰਕਾਰ ਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਯੋਜਨਾ ਨੂੰ ਲਾਗੂ ਕਰਨ ਵਾਸਤੇ ਕੇਂਦਰ ਸਰਕਾਰ ਕੋਲੋਂ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧ ਐਕਟ ਤਹਿਤ ਕਰਜ਼ਾ ਲੈਣ ਲਈ ਇਕ ਫੀਸਦੀ ਦੀ ਛੋਟ ਮੰਗੀ ਸੀ ਪਰ ਇਸ ਨੂੰ ਵੀ ਮਨਜ਼ੂਰੀ ਨਹੀਂ ਮਿਲੀ। Continue reading